ਐਂਟੀ ਕ੍ਰਪਸ਼ਨ ਪਾਰਟੀ ਦੀ ਵੈਬਸਾਈ ਦੇਖਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ।ਇਸ ਪਾਰਟੀ ਦੀ ਸਥਾਪਨਾ: ਕ੍ਰਪਸ਼ਨ, ਡ੍ਰੱਗ ਮਾਫੀਆਂ, ਰੇਤ ਮਾਫੀਆ, ਟ੍ਰਾਂਸਪੋਰਟ ਕੇਬਲ ਸ਼ਨਅੱਤ ਇੰਡੱਸ਼ਟਰੀ ਉਪਰ ਇਜਾਰੇਦਾਰੀ, ਆਦਿ ਬੁਰਾਈਆਂ ਦੇ ਖਿਲਾਫ ਸੰਘਰਸ਼ ਕਰਨ ਲਈ ਕੀਤੀ ਗਈ ਹੈ।ਜਨਤਾ ਦਾ ਲੁਟਿਆ ਪੈਸਾ ਵਾਪਿਸ ਜਨਤਾ ਕੋਲ ਆਏ ਗਾ।ਗੁਰਦਵਾਰਾ ਬੋਰਡ ਅਤੇ ਦੂਜੇ ਪਵਿਤਰ ਗੁਰੁ ਘਰਾਂ ਦੀ ਨਾਦਰਸ਼ਾਹੀ ਲੁਟ ਖਤਮ ਹੋਵੇ ਗੀ।ਬੋਰਡ ਦੇ ਪ੍ਰਬੰਧ ਲਈ ਸਰਬ ਸੰਸਾਰ ਗੁਰਦਵਾਰਾ ਪ੍ਰਬੰਧਕ ਬੋਰਡ ਬਣੇ ਗਾ।ਨੋਟੀਫਾਈਡ ਅਤੇ ਲੋਕਲ ਕਮੇਟੀਆਂ ਦਾ ਪ੍ਰਬੰਧ ਸਥਾਨਿਕ ਸੰਗਤ ਕੋਲ ਹੋਵੇ ਗਾ।ਤੁਹਾਡੇ ਸਹਿਯੋਗ ਦੀ ਲੋੜ ਹੈ।
        
   .

36 ਹਲਫਨਾਮੇ ਵਿਚ ਚੋਣ ਕਮਿਸ਼ਨ ਨੂੰ ਗਲਤ ਸੂਚਨਾ

ਨਵੀਂ ਦਿੱਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਇਕ ਅਦਾਲਤ ਨੇ ਸਾਲ 2013 ' ਦਿੱਲੀ ਵਿਧਾਨ ਸਭਾ ਚੋਣਾਂ ਸਮੇਂ ਦਾਖਲ ਕੀਤੇ ਗਏ ਹਲਫਨਾਮੇ ਵਿਚ ਚੋਣ ਕਮਿਸ਼ਨ ਨੂੰ ਗਲਤ ਸੂਚਨਾ ਦੇਣ ਦੇ ਮਾਮਲੇ ' ਸੰਮਨ ਜਾਰੀ ਕੀਤਾ ਹੈ ਅਦਾਲਤ ਨੇ ਕਿਹਾ ਕਿ ਕੇਜਰੀਵਾਲ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ' ਰਹਿੰਦੇ ਹੋਏ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਖੜ੍ਹੇ ਹੋਣ ਲਈ ਹਲਫਨਾਮੇ ਵਿਚ ਖੁਦ ਨੂੰ ਦਿੱਲੀ ਦਾ ਵਾਸੀ ਦੱਸਿਆ ਸੀ ਅਦਾਲਤ ਨੇ ਕਿਹਾ ਕਿ ਕੇਜਰੀਵਾਲ ਨੇ ਜਾਣ-ਬੁੱਝ ਕੇ ਬਿਊਰਾ ਲੁਕੋਇਆ

ਮੈਟਰੋਪੋਲੀਟਨ ਮੈਜਿਸਟਰੇਟ ਨੇ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਇਸ ਦੋਸ਼ ' ਉਨ੍ਹਾਂ ਵਿਰੁੱਧ ਕਾਰਵਾਈ ਅੱਗੇ ਵਧਾਉਣ ਲਈ ਉੱਚਿਤ ਆਧਾਰ ਹੈ ਉਨ੍ਹਾਂ ਨੇ ਚੋਣ ਕਮਿਸ਼ਨ ਦੇ ਸਾਹਮਣੇ ਦਾਖਲ ਹਲਫਨਾਮੇ ' ਆਪਣਾ ਸਹੀ ਪਤਾ ਲੁਕੋਇਆ ਅਤੇ ਆਪਣੀ ਨਿੱਜੀ ਜਾਇਦਾਦ ਦੀ ਬਜ਼ਾਰੀ ਕੀਮਤ ਘੱਟ ਕਰਕੇ ਦੱਸੀ ਅਦਾਲਤ ਨੇ 30 ਜੁਲਾਈ ਨੂੰ ਅਦਾਲਤ ' ਪੇਸ਼ ਹੋਣ ਦਾ ਸੰਮਨ ਜਾਰੀ ਕੀਤਾ ਹੈ ਮੈਜਿਸਟਰੇਟ ਨੇ ਜਨ ਪ੍ਰਤੀਨਿਧੀਤੱਵ ਕਾਨੂੰਨ, 1951 ਦੀ ਧਾਰਾ 125-, ਜਨ ਪ੍ਰਤੀਨਿਧੀਤੱਵ ਕਾਨੂੰਨ, 1950 ਦੀ ਧਾਰਾ-31 ਅਤੇ ਭਾਰਤੀ ਸਜ਼ਾ ਜ਼ਾਬਤਾ ਦੀ ਧਾਰਾ-177 ਅਧੀਨ ਦੋਸ਼ੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ

ਜ਼ਿਕਰਯੋਗ ਹੈ ਕਿ ਕੇਜਰੀਵਾਲ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਦਿੱਲੀ ' ਵਿਧਾਨ ਸਭਾ ਚੋਣਾਂ ਲੜਨ ਲਈ ਹਲਫਨਾਮੇ ਵਿਚ ਗਲਤ ਪਤਾ ਦਿੱਤਾ, ਜਦੋਂ ਕਿ ਉਹ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ' ਰਹਿੰਦੇ ਸਨ ਇਹ ਦੋਸ਼ ਕੇਜਰੀਵਾਲ ਦੇ ਦਿੱਲੀ ਦਾ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਦਾ ਹੈ

 

 

 

 

 

 

 

 

 

 

 

 

 

 

 

 

.

 

 


.

 
 
text/html; charset=utf-8" http-equiv="Content-Type" /> Untitled 13