ਨਾਂ ਕੇਜਰੀਵਾਲ ਦਾ ਸਟੰਟਬਾਜ ਏਜੰਡਾ, ਨਾਂ ਬਾਦਲ ਤੇ ਕੈਪਟਨ ਦਾ ਲੁਟੇਰਾਸ਼ਾਹੀ ਤਾਜ। ਏਸੀਪੀ ਲਿਆਏ ਗੀ, ਪੰਜਾਬ ਦਾ ਆਪਣਾ, ਪਾਰਦ੍ਰਸੀ, ਇਨਕਲਾਬੀ ਸਰਬਸਾਂਝਾ ਰਾਜ।
         
 

48. ਕਿਸਾਨ ਦੀ ਇੱਛਾ ਅਨੁਸਾਰ ਫਸਲ ਦਾ ਬੀਮਾ ਬੈਂਕ ਕਰੇ ਗੀ

 

ਖੇਤੀ ਖੇਤਰ ਦੇ ਹਰ ਬੈਂਕ ਲਈ, ਕਿਸਾਨ ਦੀ ਇੱਛਾ ਅਨੁਸਾਰ, ਯੋਗ ਤੇ ਸਸਤਾ ਫਸਲ ਬੀਮਾ ਕਰਨਾ ਜਰੂਰੀ ਹੋਵੇਗਾ। ਗੜ੍ਹੇਮਾਰ ਅਦਿ, ਕੁਦਰਤੀ ਕਿਆਮਤਾਂ ਦੀ ਸੂਰਤ ਵਿਚ, ਸਰਕਾਰੀ ਸਰਵੇਖਣ ਦੇ ਫੈਸਲੇ ਅਨੁਸਾਰ, ਕਿਸਾਨ ਦੀ ਫਸਲ ਦੇ ਹੋਏ ਨੁਕਸਾਨ ਦੀ ਘਾਟਾ ਪੂਰਤੀ, ਬੈਂਕ ਕਰੇਗਾ।ਬੀਮੇ ਦੀ ਰਕਮ ਬੈਂਕ ਵਲੋਂ, ਸਮੇਂ ਸਮੇਂ ਕੀਤੇ ਫਸਲ ਦੇ ਸਰਵੇਖਣ ਉਪਰ ਅਧਾਰਿਤ ਹੋਵੇ ਗੀ। ਬੈਂਕ ਬੀਮਾ ਅਧੀਨ ਕਿਸਾਨ ਨੂੰ ਖਾਦ ਅਤੇ ਕੀੜੇਮਾਰ ਦਵਾਈਆਂ ਲਈ ਪੈਸਾ ਦੇਣਾ, ਬੈਂਕ ਲਈ ਜਰੂਰੀ ਹੋਵੇਗਾ। ਇਸ ਤਰ੍ਹਾਂ ਕਿਸਾਨ ਵਧੀਆ ਖਾਦ ਅਤੇ ਕੀਟਨਾਸਕ ਖਰੀਦਣ ਦੇ ਯੋਗ ਹੋ ਸਕੇਗਾ। ਬੈਂਕ ਕਿਸੇ ਖਾਸ ਕੰਪਨੀ ਦਾ ਏਜੰਟ ਨਹੀਂ ਬਣੇਗਾ, ਜਦਕਿ ਆਹੜਤੀਏ ਘਟੀਆ ਕਿਸਮਾਂ ਦੀਆਂ ਦਵਾਈਆਂ ਦੇ ਏਜੰਟ ਬਣਕੇ, ਆਪਣੇ ਗਾਹਕਾਂ ਨੂੰ ਇਹ ਦਵਾਈਆਂ ਅਤੇ ਖਾਦ ਪਾਉਣ ਲਈ ਮਜਬੂਰ ਕਰਦੇ ਹਨ।